ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਹਿਲਗਾਮ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਵਿਚਾਲੇ ਅਹਿਮ ਮੀਟਿੰਗ ਹੋਈ। 40 ਮਿੰਟ ਤੱਕ ਚੱਲੀ ਇਸ ਮੁਲਾਕਾਤ ਵਿੱਚ ਰਾਜਨਾਥ ਨੇ ਪ੍ਰਧਾਨ ਮੰਤਰੀ ਨੂੰ ਪਹਿਲਗਾਮ ਹਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਦੂਜੇ ਪਾਸੇ ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿੱਚ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਦੌਰਾਨ ਜੰਮੂ-ਕਸ਼ਮੀਰ ਪੁਲਿਸ ਨੇ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਛਾਪੇਮਾਰੀ ਉਨ੍ਹਾਂ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਕੀਤੀ ਗਈ ਹੈ ਜੋ ਮਕਬੂਜ਼ਾ ਕਸ਼ਮੀਰ ਤੋਂ ਸਰਗਰਮ ਹਨ ਅਤੇ ਪਹਿਲਗਾਮ ਹਮਲੇ ਨਾਲ ਸਬੰਧ ਰੱਖਦੇ ਹਨ।
Published on: ਅਪ੍ਰੈਲ 28, 2025 1:15 ਬਾਃ ਦੁਃ