ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 2 ਦਿਨ ਮੀਂਹ ਪੈਣ ਦਾ Alert ਜਾਰੀ

ਪੰਜਾਬ


ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (ਆਈਐਮਡੀ) ਚੰਡੀਗੜ੍ਹ ਦੇ ਅਨੁਸਾਰ, ਭਾਵੇਂ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੰਜਾਬ ਵਿੱਚ ਸਭ ਤੋਂ ਵੱਧ ਹੈ।ਪੰਜਾਬ ‘ਚ ਵੱਖ-ਵੱਖ ਪੱਧਰਾਂ ਦੀ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ :-
29 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
30 ਅਪ੍ਰੈਲ ਨੂੰ ਉਪਰੋਕਤ ਸ਼ਹਿਰਾਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।
1 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
2 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ, ਹਨੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

Published on: ਅਪ੍ਰੈਲ 29, 2025 7:45 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।