ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।
ਇਨ੍ਹਾਂ ਕੋਲੋਂ 211 ਗ੍ਰਾਮ ਹੈਰੋਇਨ, 8 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ, 2 ਨਾਜਾਇਜ਼ ਪਿਸਤੌਲ, 16 ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਨ੍ਹਾਂ ਦੀਆਂ ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ।
Published on: ਅਪ੍ਰੈਲ 29, 2025 7:11 ਪੂਃ ਦੁਃ