ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਖਰੜ ਵਿਖੇ ਲਾਇਆ ਗਿਆ ਸੈਮੀਨਾਰ

ਟ੍ਰਾਈਸਿਟੀ

ਖਰੜ (ਮੋਹਾਲੀ), 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਸ੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਕਲ੍ਹ ਦੁਸਹਿਰਾ ਗਰਾਊਂਡ ਖਰੜ ਵਿਖੇ ਪਬਲਿਕ ਮੀਟਿੰਗ ਕੀਤੀ ਗਈ।

ਇਸ ਪਬਲਿਕ ਮੀਟਿੰਗ ਦੌਰਾਨ ਲੋਕਾਂ ਨੂੰ ਨਸ਼ੀਆ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਬਲਿਕ ਨੂੰ ਟ੍ਰੈਫ਼ਿਕ ਨਿਯਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਇਸ ਬਾਰੇ ਹੋਰਾਂ ਨੂੰ ਵੀ ਜਾਗਰੂਕ ਕਰਨ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਹਨਾਂ ਨੂੰ ਸੜਕ ‘ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲ਼ੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ, ਬੁਲੇਟ-ਮੋਟਰਸਾਇਕਲ ‘ਤੇ ਜਾਣਬੂਝ ਕੇ ਪਟਾਕੇ ਨਾ ਮਾਰਨ ਪ੍ਰਤੀ ਅਪੀਲ ਕੀਤੀ।

ਉਹਨਾਂ ਨੇ ਸਕੂਟਰ/ਮੋਟਰ ਸਾਈਕਲ ਚਾਲਕ ਦੇ ਨਾਲ਼- ਨਾਲ਼ ਪਿੱਛੇ ਬੈਠੇ ਵਿਅਕਤੀ ਨੂੰ ਵੀ ਵਧੀਆ ਕਿਸਮ ਦਾ ਆਈ.ਐੱਸ.ਆਈ. ਮਾਰਕ ਨਿਸ਼ਾਨ ਵਾਲ਼ਾ ਹੈਲਮੇਟ ਪਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਖ਼ਾਸ ਤੌਰ ‘ਤੇ ਲਾਲ ਬੱਤੀ ਹੋਈ ਹੋਣ ‘ਤੇ ਉਸ ਸਮੇਂ ਕਿਸੇ ਵੀ ਪਾਸੋਂ ਕਿਸੇ ਦੇ ਨਾ ਆਉਣ-ਜਾਉਣ ‘ਤੇ ਵੀ ਲਾਲ ਬੱਤੀ ‘ਤੇ ਹੀ ਖੜੇ ਰਹਿਣ ਬਾਰੇ ਜਾਗਰੂਕ ਕੀਤਾ। ਉਹਨਾਂ ਨੇ ਇਹ ਵੀ ਕਿਹਾ ਕਿ ਸਾਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਲਣ ਚਲਾਨ ਤੋਂ ਬਚਣ ਕਰਕੇ ਨਹੀਂ ਬਲਕਿ ਚੰਗੇ ਨਾਗਰਿਕ ਬਣਦੇ ਹੋਏ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਵਾਸਤੇ ਕਰਨਾ ਚਾਹੀਦਾ ਹੈ।

Published on: ਅਪ੍ਰੈਲ 29, 2025 9:17 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।