ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਪੰਜਾਬ


ਚੰਡੀਗੜ੍ਹ : 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ  ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁੱਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ.  ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਕਾਰਜ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤਾ ਜਾਵੇ।
 ਸ. ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰਮ 31 ਫੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਲਗਭਗ 6 ਮਹੀਨੇ ਪਹਿਲਾ ਹੀ, ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿ ਇਤਿਹਾਸਿਕ ਸ਼ਹਿਰ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਹੈ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਆਉਂਦੇ-ਜਾਂਦੇ ਹਨ ਪਰ ਟਰੈਫਿਕ ਸਮੱਸਿਆ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਇਸ ਚਹੁੰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।ਤਰਨ ਤਰਨ ਸ਼ਹਿਰ ਵਿਖੇ ਵੱਧ ਰਹੀ ਟਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਵੱਲੋਂ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਸਤੰਬਰ, 2024 ਵਿੱਚ ਰੱਖਿਆ ਗਿਆ ਸੀ।

ਇਸ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਸ਼੍ਰੀ ਅੰਮ੍ਰਿਤਸਰ ਸਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਲੱਗਦੇ ਲੰਮੇ ਜਾਮ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਵਾਏ ਜਾ ਰਹੇ ਪੁਲ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ। ਇਸ ਪੁਲ ਦੀ ਉਸਾਰੀ ਦਾ ਕੰਮ ਪੰਜਾਬ ਸਰਕਾਰ ਵੱਲੋਂ ਅਕਤੂਬਰ 2024 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਪੁਲ ਦੀ ਉਸਾਰੀ ਮੁਕੰਮਲ ਕਰਨ ਲਈ ਜੂਨ 2026 ਦੀ ਸਮਾਂ ਸੀਮਾ ਤੈਅ ਕੀਤੀ ਗਈ ਸੀ। ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪੁਲ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਹੋਏ ਕਿਹਾ ਕਿ ਸਥਾਨਕ ਲੋਕਾਂ ਅਤੇ ਯਾਤਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਇਸ ਪੁਲ ਦਾ ਨਿਰਮਾਣ ਕਾਰਜ ਵੀ ਦਸੰਬਰ 2025 ਵਿਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰ ਨਿੱਜਰ ਦੀ ਸਿਫਾਰਸ਼ ਉਪਰ ਇਸ ਪੁਲ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 34.20 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਪਰ ਅਸੀਂ ਇਸ ਪੁਲ ਨੂੰ ਤਕਰੀਬਨ 22.68 ਕਰੋੜ ਰੁਪਏ ਵਿੱਚ ਪੂਰਾ ਕਰ ਲਵਾਂਗੇ, ਜਿਸ ਨਾਲ ਸਰਕਾਰ ਦੇ 11.52 ਕਰੋੜ ਰੁਪਏ ਦੀ ਬਚਤ ਹੋਵੇਗੀ। ਉਹਨਾਂ ਕਿਹਾ ਕਿ ਇਹ 725 ਮੀਟਰ ਲੰਮਾ ਅਤੇ 14 ਮੀਟਰ ਚੌੜੇ ਪੁਲ ਦੇ ਦੋਵੇਂ ਪਾਸੇ 5.5 ਮੀਟਰ ਦੀ ਚੌੜਾਈ ਨਾਲ ਸਰਵਿਸ ਲੇਨ ਦੀ ਉਸਾਰੀ ਵੀ ਕੀਤੀ ਜਾਣੀ ਹੈ। ਉਕਤ ਤੋਂ ਇਲਾਵਾ ਫਲਾਈ ਓਵਰ ਦੇ ਦੋਵੇਂ ਪਾਸੇ ਪਾਣੀ ਦੀ ਨਿਕਾਸੀ ਲਈ ਡਰੇਨ ਅਤੇ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਭੇਜਣ ਲਈ ਰੇਨ ਹਾਰਵੈਸਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਬਣ ਜਾਣ ਨਾਲ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤਰਨਤਰਨ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ, ਟਾਹਲਾ ਸਾਹਿਬ, ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਰਸਤਾ ਆਸਾਨ ਹੋਵੇਗਾ ਅਤੇ ਇੱਥੇ ਲੱਗਣ ਵਾਲਾ ਟਰੈਫਿਕ ਜਾਮ ਬੀਤੇ ਸਮੇਂ ਦੀ ਗੱਲ ਹੋ ਜਾਵੇਗੀ।  ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਬਾਈਪਾਸ ਉੱਤੇ ਪੈਂਦੀਆਂ ਕਲੋਨੀਆਂ ਅਤੇ ਇਤਿਹਾਸਿਕ ਸੁਲਤਾਨਵਿੰਡ ਦੇ ਵਸਨੀਕਾਂ ਨੂੰ ਵੀ ਵੱਡੀ ਰਾਹਤ ਇਸ ਪੁਲ ਦੇ ਨਿਰਮਾਣ ਨਾਲ ਮਿਲੇਗੀ।

Published on: ਅਪ੍ਰੈਲ 29, 2025 8:03 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।