ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ
Ban on energy drinks: ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਕੂਲਾਂ ਦੇ ਆਲੇ ਦੁਆਲੇ ਦੀਆਂ ਕੰਟੀਨਾਂ, ਟੱਕ ਸ਼ਾਪ, ਦੁਕਾਨਾਂ ਜਾਂ ਅਦਾਰਿਆਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜਿਆਦਾ ਹੋਣ ਕਰਕੇ, ਇਸ ਨਾਲ ਬੱਚਿਆਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ ਅਤੇ ਬੱਚਿਆਂ ਨੂੰ ਇਸ ਦੀ ਆਦਤ ਪੈ ਜਾਂਦੀ ਹੈ, ਇਸ ਲਈ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 25 ਜੂਨ 2025 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Published on: ਅਪ੍ਰੈਲ 29, 2025 3:46 ਬਾਃ ਦੁਃ