ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚੋਂ 31 ਮਈ ਤੱਕ ਨਸ਼ਾ ਖਤਮ ਕਰਨ ਲਈ ਪੁਲਸ ਐਕਸ਼ਨ ਮੋਡ ‘ਚ ਹੈ। ਨਸ਼ਾ ਖਤਮ ਕਰਨ ਦੀ ਸਮਾਂ ਸੀਮਾ ਤੈਅ ਕਰਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਅੱਜ (29 ਅਪ੍ਰੈਲ) ਨੂੰ ਸਾਰੇ ਜ਼ਿਲਿਆਂ ਦੇ ਐੱਸਐੱਸਪੀਜ਼ ਅਤੇ ਸੀਪੀਜ਼ ਦੀ ਮੀਟਿੰਗ ਸੱਦੀ ਹੈ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਹਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਯੋਜਨਾ ਬਾਰੇ ਜਾਣੂ ਕਰਵਾਇਆ ਜਾਵੇਗਾ।
ਡੀਜੀਪੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਨਿਰਧਾਰਿਤ ਸਮੇਂ ਅੰਦਰ ਨਸ਼ੇ ਦਾ ਖਾਤਮਾ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੂਰੀ ਮੁਹਿੰਮ ਦਾ ਥਰਡ ਪਾਰਟੀ ਰੀਵਿਊ ਹੋਵੇਗਾ। ਇਸ ਦੌਰਾਨ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਕੰਮ ਚੰਗਾ ਹੋਵੇਗਾ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਦਕਿ ਬਾਕੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Published on: ਅਪ੍ਰੈਲ 29, 2025 9:43 ਪੂਃ ਦੁਃ