ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੁਝ ਦਿਨ ਪਹਿਲਾਂ ਜਲੰਧਰ ਦੀ ਇੱਕ ਸ਼ੂਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਬੀਤੇ ਦਿਨੀ ਵਿਧਾਇਕ ਕੋਟਲੀ ਦੀ ਅਗਵਾਈ ‘ਚ ਕਰੀਬ 150 ਲੋਕਾਂ ਨੇ ਹਾਈਵੇ ‘ਤੇ ਜਾਮ ਲਗਾ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ। ਹਾਈਵੇਅ ਬੰਦ ਹੋਣ ਕਾਰਨ ਲੰਮਾ ਟਰੈਫਿਕ ਜਾਮ ਲੱਗ ਗਿਆ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।
