ਬਠਿੰਡਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਨੇ ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ਵਿੱਚ ਬਠਿੰਡਾ ਕੈਂਟ ਤੋਂ ਇੱਕ ਮੋਚੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਫੌਜ ਦੇ ਖੁਫੀਆ ਵਿੰਗ ਨੇ ਇਕ ਆਪਰੇਸ਼ਨ ਦੌਰਾਨ ਫੜਿਆ। ਮੁਲਜ਼ਮ ਸੁਨੀਲ ਕੁਮਾਰ ਸਮਸਤੀਪੁਰ, ਬਿਹਾਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਖਿਲਾਫ ਜਾਸੂਸੀ ਦਾ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਤੋਂ ਮਿਲੀ ਮੁਢਲੀ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ 10 ਸਾਲਾਂ ਤੋਂ ਬੇਅੰਤ ਨਗਰ ਬਠਿੰਡਾ ਵਿਖੇ ਰਹਿ ਰਿਹਾ ਸੀ। ਉਹ ਬਠਿੰਡਾ ਛਾਉਣੀ ਵਿੱਚ ਮੋਚੀ ਦਾ ਕੰਮ ਕਰਦਾ ਸੀ। ਜਦੋਂ ਆਰਮੀ ਇੰਟੈਲੀਜੈਂਸ ਏਜੰਸੀ ਨੇ ਸ਼ੱਕ ਦੇ ਆਧਾਰ ‘ਤੇ ਉਸ ਦੇ ਮੋਬਾਈਲ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਾਕਿਸਤਾਨ ਦੀ ਇਕ ਔਰਤ ਨਾਲ ਸ਼ੱਕੀ ਵਟਸਐਪ ਚੈਟ ਮਿਲੀ।
Published on: ਅਪ੍ਰੈਲ 29, 2025 12:41 ਬਾਃ ਦੁਃ