ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡਾ ਵਿੱਚ ਹੋਈਆਂ ਆਮ ਚੋਣਾਂ ਵਿੱਚ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਬਰਨਬੀ ਸੈਂਟਰਲ ਸੀਟ ਤੋਂ ਹਾਰ ਗਏ ਹਨ। ਇਸ ਹਾਰ ਨੂੰ ਸਵੀਕਾਰ ਕਰਦਿਆਂ ਜਗਮੀਤ ਸਿੰਘ ਨੇ ਪਾਰਟੀ ਦੀ ਅਗਵਾਈ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਅੰਤਰਿਮ ਅਹੁਦੇ ‘ਤੇ ਬਣੇ ਰਹਿਣਗੇ ਜਦੋਂ ਤੱਕ ਕੋਈ ਨਵਾਂ ਨੇਤਾ ਨਹੀਂ ਮਿਲ ਜਾਂਦਾ। ਜਗਮੀਤ ਸਿੰਘ ਨੇ ਐਨਡੀਪੀ ਪਾਰਟੀ ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਲਿਬਰਲ ਆਗੂ ਮਾਰਕ ਕਾਰਨੀ ਨੂੰ ਜਿੱਤ ਦੀ ਵਧਾਈ ਦਿੱਤੀ।

Published on: ਅਪ੍ਰੈਲ 29, 2025 11:12 ਪੂਃ ਦੁਃ