ਚੰਡੀਗੜ੍ਹ: 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਮਹਿੰਗਾਈ ਦੇ ਦੌਰ ਵਿੱਚ ਲੋਕਾਂ ਨੂੰ ਹੋਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੁੱਧ ਖਰੀਦਣ ਲਈ ਹੁਣ ਦੋ ਰੁਪਏ ਹੋ ਵਧ ਦੇਣੇ ਪੈਣਗੇ। ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇੱਕ ਲਿਟਰ ਦੁੱਧ ਲਈ ਦੋ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਦੁੱਧ ਦੀਆਂ ਵਧੀਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋ ਰਹੀਆਂ ਹਨ।

Published on: ਅਪ੍ਰੈਲ 29, 2025 2:24 ਬਾਃ ਦੁਃ