ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ‘ਚ ਇਕ ਅਹਿਮ ਬੈਠਕ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ), ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਅਤੇ ਸਸ਼ਤ੍ਰ ਸੀਮਾ ਬਲ (ਐਸਐਸਬੀ) ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਕੇਂਦਰ ਸਰਕਾਰ ਦੀ ਕੈਬਨਿਟ ਦੀ ਬੈਠਕ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਪਹਿਲਗਾਮ ਹਮਲੇ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਚੀਫ ਆਫ ਡਿਫੈਂਸ ਸਟਾਫ ਅਨਿਲ ਚੌਹਾਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਭਾਰਤ ਨੇ ਅੱਜ ਮੰਗਲਵਾਰ ਨੂੰ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਐਕਸ ਹੈਂਡਲ ਬਲਾਕ ਕਰ ਦਿੱਤਾ।
ਇਸੇ ਦੌਰਾਨ ਡੋਡਾ ਦੇ ਭੱਦਰਵਾਹ ‘ਚ ਮੰਗਲਵਾਰ ਨੂੰ ਸੈਲਾਨੀਆਂ ਦੀ ਭੀੜ ਦੇਖਣ ਨੂੰ ਮਿਲੀ। ਬਹੁਤ ਸਾਰੇ ਸੈਲਾਨੀਆਂ ਨੇ ਇੱਥੇ ਖੂਬ ਮਸਤੀ ਕੀਤੀ। ਸੈਲਾਨੀਆਂ ਨੇ ਇੱਥੇ ਤਿਰੰਗਾ ਵੀ ਲਹਿਰਾਇਆ। ਹਾਲਾਂਕਿ ਸੂਬਾ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ 80 ਸੈਰ-ਸਪਾਟਾ ਸਥਾਨਾਂ ਵਿੱਚੋਂ 48 ਨੂੰ ਬੰਦ ਕਰ ਦਿੱਤਾ ਹੈ।
Published on: ਅਪ੍ਰੈਲ 29, 2025 6:10 ਬਾਃ ਦੁਃ