ਫਰੀਦਕੋਟ ਜ਼ਿਲ੍ਹੇ ‘ਚ 10 ਮਈ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ

ਪੰਜਾਬ

ਫ਼ਰੀਦਕੋਟ 29  ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 10 ਮਈ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ” ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ  10 ਮਈ, 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Published on: ਅਪ੍ਰੈਲ 29, 2025 6:41 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।