ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਬ੍ਰਾਂਚ (ACB)ਨੇ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸ ਰੂਮ ਨਿਰਮਾਣ ਵਿੱਚ 2000 ਕਰੋੜ ਰੁਪਏ ਦੇ ਘੁਟਾਲੇ ਦੀ ਗੱਲ ਗਈ ਹੈ ਅਤੇ ਤੱਤਕਾਲੀਨ ਸਿੱਖਿਆ ਮੰਤਰੀ ਸਤੇਂਦਰ ਜੈਨ ਅਤੇ ਪੀਡਬਲਿਊਡੀ ਮੰਤਰੀ ਰਹੇ ਸਤੇਂਦਰ ਜੈਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਏਸੀਬੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸ਼ਾਸਨਕਾਲ ਦੌਰਾਨ 12,748 ਕਲਾਸਾਂ/ਭਵਨਾਂ ਦੇ ਨਿਰਮਾਣ ਵਿੱਚ 2000 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣਾ ਆਇਆ ਹੈ। ਕਥਿਤ ਤੌਰ ਉਤੇ ਪਰਿਯੋਜਨਾ ਨੂੰ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਸੀ।
Published on: ਅਪ੍ਰੈਲ 30, 2025 1:42 ਬਾਃ ਦੁਃ