ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਜਨਗਣਨਾ ਨਾਲ ਜਾਤੀਆਂ ਦੀ ਗਿਣਤੀ ਹੋਵੇਗੀ। ਉਨ੍ਹਾਂ ਜਾਤੀ ਜਨਗਣਨਾ ਨੂੰ ਲੈ ਕੇ ਕਾਂਗਰਸ ਨੂੰ ਘੇਰਿਆ। ਉਨ੍ਹਾਂ ਕਿਹਾ ਜਾਤੀ ਜਨਗਣਨਾ ਨੂੰ ਕਾਂਗਰਸ ਨੇ ਆਪਣੇ ਲਾਭ ਲਈ ਵਰਤਿਆ ਹੈ। ਜ਼ਿਕਰਯੋਗ ਹੈ ਕਿ ਆਖਰੀ ਜਾਤੀ ਜਨਗਣਨਾ 1931 ਵਿੱਚ ਹੋਈ ਸੀ। 94 ਸਾਲ ਬਾਅਦ ਪੂਰੇ ਦੇਸ਼ ਜਾਤੀ ਜਨਗਣਨਾ ਹੋਵੇਗੀ। ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਕੇਂਦਰ ਸਰਕਾਰ ਜਾਤੀ ਜਨਗਣਨਾ ਕਰਵਾਏਗੀ।
Published on: ਅਪ੍ਰੈਲ 30, 2025 6:38 ਬਾਃ ਦੁਃ