ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਮੈਂ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਸਿਆਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਜ਼ਿੰਦਗੀ ਵਿੱਚ ਕਦੇ ਸਿਆਸਤ ਨਹੀਂ ਹੋਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਜ਼ਿੰਦਗੀ ਦਾ ਨਵਾਂ ਅਧਿਐਨ ਕਰਨ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਆਫਿਸ਼ਲ ਯੂਟਿਊਬ ਚੈਨਲ ਸ਼ੁਰੂ ਕਰਨ ਜਾ ਰਿਹਾ ਹਾਂ।
ਉਨ੍ਹਾਂ ਕਿਹਾ ਕਿ ਚੈਨਲ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਮੈਂ ਚੈਨਲ ਰਾਹੀਂ ਲੋਕਾਂ ਨਾਲ ਜੁੜਾਂਗਾ। ਸਿਆਸਤ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਦਕਿਸਮਤੀ ਨੂੰ ਕੁਝ ਲੋਕਾਂ ਨੇ ਸਿਆਸਤ ਨੂੰ ਧੰਦਾ ਬਣਾ ਲਿਆ ਹੈ।
Published on: ਅਪ੍ਰੈਲ 30, 2025 11:29 ਪੂਃ ਦੁਃ