ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ ਦੇ ਦੋਸ਼ ਹੇਠ ਕੀਤੀ ਗਈ ਹੈ।
ਜਦੋਂ ਇਸ ਦੀ ਸ਼ਿਕਾਇਤ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਮਿਲੀ ਤਾਂ ਉਨ੍ਹਾਂ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਪੁਲੀਸ ਲਾਈਨ ਵਿੱਚ ਰਿਪੋਰਟ ਕਰਨ ਲਈ ਕਿਹਾ।
Published on: ਅਪ੍ਰੈਲ 30, 2025 9:22 ਪੂਃ ਦੁਃ