ਅੰਮ੍ਰਿਤਸਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ ਆਈਐਸਆਈ ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ ਬੀਕੇਆਈ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹਨ।

Published on: ਅਪ੍ਰੈਲ 30, 2025 5:46 ਬਾਃ ਦੁਃ