ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ

Published on: April 30, 2025 6:01 pm

ਪੰਜਾਬ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 4 ਮਈ 2025 ਨੂੰ ਸਥਾਨਕ ਕੁਈਨਜ਼ ਲੈਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। 

ਉਹਨਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦਾ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ, ਭਾਸ਼ਣ ਅਤੇ ਕਵੀਸ਼ਰੀ ਆਦਿ ਪੇਸ਼ ਕੀਤੀ ਜਾਵੇਗੀ।

ਸਮਾਗਮ ਮੌਕੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪਿੰਡਾਂ ਅੰਦਰ ਨਿਯੁਕਤ ਕੀਤੀਆਂ ਪਿੰਡ ਪੱਧਰੀ ਸੁਰੱਖਿਆ ਕਮੇਟੀਆ ਦੇ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ। 

ਇਸ ਮੌਕੇ ਡੀਐਸਪੀ ਐਨਡੀਪੀਐੱਸ ਸ਼੍ਰੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਸਪੈਸ਼ਲ ਕ੍ਰਾਈਮ ਸ਼੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਭਾਸ਼ਾ ਅਫਸਰ ਸ. ਕਿਰਪਾਲ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।