ਲੁਧਿਆਣਾ ‘ਚ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਿਆ, FIR ਦਰਜ

ਪੰਜਾਬ

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਹੈਬੋਵਾਲ ਸਥਿਤ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ‘ਚ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮ ਦਾ ਨਾਂ ਵਿਕਰਮ ਆਨੰਦ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।
ਮੰਦਰ ਕਮੇਟੀ ਦੇ ਪ੍ਰਧਾਨ ਰਿਸ਼ੀ ਜੈਨ ਮੁਤਾਬਕ ਸ਼ਾਮ ਕਰੀਬ 5 ਵਜੇ ਦੋ ਅਣਪਛਾਤੇ ਵਿਅਕਤੀ ਸਕੂਟਰ ‘ਤੇ ਆਏ। ਉਨ੍ਹਾਂ ਨੇ ਮੰਦਰ ਦੇ ਮੁੱਖ ਗੇਟ ਦੇ ਬਾਹਰ ਜ਼ਮੀਨ ‘ਤੇ ਪਾਕਿਸਤਾਨੀ ਝੰਡੇ ਰੱਖ ਦਿੱਤੇ ਅਤੇ ਐਕਟਿਵਾ ‘ਤੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਮੰਦਰ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਥਾਣਾ ਹੈਬੋਵਾਲ ਦੇ ਥਾਣੇਦਾਰ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਲਜ਼ਮ ਵਿਕਰਮ ਆਨੰਦ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।