4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’

ਸਿੱਖਿਆ \ ਤਕਨਾਲੋਜੀ

30 ਅਪ੍ਰੈਲ, ਮੋਰਿੰਡਾ   (ਭਟੋਆ  )

 ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ, 6635 ਈਟੀਟੀ ਅਤੇ 899 ਅੰਗਰੇਜ਼ੀ ਵਿਸ਼ੇ ਦੀਆਂ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ ਅਤੇ ਅਪ੍ਰੈਲ ਮਹੀਨਾ ਬੀਤਣ ਦੇ ਬਾਵਜੂਦ ਹਾਲੇ ਤੱਕ ਬਦਲੀਆਂ ਦੀ ਪ੍ਰਕਿਰਿਆ ਨਹੀਂ ਸ਼ੁਰੂ ਕੀਤੀ ਗਈ ਅਤੇ ਨਾ ਹੀ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਸਿੱਖਿਆ ਵਿਭਾਗ ਦੀਆਂ ਨਾਕਾਮੀਆਂ ਖਿਲਾਫ਼ ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਵੱਲੋਂ 4 ਮਈ ਨੂੰ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਿਆ ਜਾਵੇਗਾ।

 ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, 6635 ਈ.ਟੀ.ਟੀ. ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼ ਤੇ ਸੂਬਾ ਆਗੂ ਸ਼ਲਿੰਦਰ ਕੰਬੋਜ਼, 4161 ਮਾਸਟਰ ਯੂਨੀਅਨ ਦੇ ਸੂਬਾ ਆਗੂ ਬਲਕਾਰ ਮਘਾਣੀਆ ਤੇ ਸੰਦੀਪ ਗਿੱਲ ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕੀਤੀ ਜਾਵੇ। ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ, ਸਕੱਤਰ ਰਮੇਸ਼ ਲਾਲ ਈ ਟੀ ਟੀ 6635 ਦੇ ਆਗੂਆਂ ਗੁਰਪ੍ਰੀਤ ਸਿੰਘ,ਦਾਨਿਸ਼ ਭੱਟੀ ਅਤੇ ਬਿਕਰਮ ਰਾਣਾ ਨੇ ਮੰਗ ਕੀਤੀ ਕਿ ਬੇਇਨਸਾਫ਼ੀ ਦਾ ਸ਼ਿਕਾਰ ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਨੂੰ ਰੈਗੂਲਰ ਦੀ ਮਿਤੀ ਅਨੁਸਾਰ ਬਕਾਏ ਜਾਰੀ ਕਰਕੇ ਰਹਿੰਦੇ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ ਅਤੇ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ। ਸਾਰੇ ਕਾਡਰਾਂ ਦੀਆਂ ਰਹਿੰਦਿਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ। 180 ਈ.ਟੀ.ਟੀ. ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਦੇ ਸਾਰੇ ਲਾਭ ਬਹਾਲ ਕੀਤੇ ਜਾਣ। 20 ਜੁਲਾਈ 2020 ਤੋਂ ਬਾਅਦ ਲਾਗੂ ਕੀਤੇ ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲ ਬਹਾਲ ਕਰਨ ਅਤੇ ਪਰਖ ਸਮੇਂ ਦੌਰਾਨ ਪੂਰੇ ਤਨਖ਼ਾਹ ਸਕੇਲ ਦੇਣ ਸਬੰਧੀ ਆਏ ਅਦਾਲਤੀ ਫੈਸਲੇ ਲਾਗੂ ਕੀਤੇ ਜਾਣ। ਪੁਰਾਣੀ ਪੈਨਸ਼ਨ, ਕੱਟੇ ਗਏ ਸਾਰੇ ਭੱਤੇ ਸਮੇਤ ਪੇਂਡੂ ਤੇ ਬਾਰਡਰ ਇਲਾਕਾ ਭੱਤੇ ਅਤੇ ਸਲਾਨਾ ਪ੍ਰਵੀਨਤਾ ਸਕੀਮ (ਏ.ਸੀ.ਪੀ.) ਬਹਾਲ ਕੀਤੇ ਜਾਣ। ਮੁਲਾਜ਼ਮਾਂ ਦਾ ਪੈਂਡਿੰਗ 13% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ। ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। 5994 ਅਤੇ 2364 ਈਟੀਟੀ ਭਰਤੀਆਂ ਮੁਕੰਮਲ ਕੀਤੀਆਂ ਜਾਣ ਅਤੇ ਸਾਰੇ ਕਾਡਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ। ਅਧਿਆਪਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੇ ਵਿੱਤੀ ਅਤੇ ਵਿਭਾਗੀ ਮਸਲੇ ਹੱਲ ਨਾ ਕਰਨ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਸਮੇਂ ਬਲਵਿੰਦਰ ਸਿੰਘ,ਮਲਾਗਰ ਸਿੰਘ,ਰਾਮ 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।