ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 42.8 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ, ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਤੱਕ ਦੱਖਣ-ਪੱਛਮੀ ਰਾਜਸਥਾਨ ਅਤੇ ਆਸਪਾਸ ਦੇ ਖੇਤਰਾਂ ਵਿੱਚ ਚੱਕਰਵਾਤੀ ਹਲਚਲ ਜਾਰੀ ਹੈ। ਇਸ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਪਹਿਲੀ ਤਰੀਕ ਤੋਂ ਬਦਲ ਜਾਵੇਗਾ। ਇਸ ਦੌਰਾਨ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ 1, 2, 3, 4 ਤੇ 7 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 72 ਘੰਟਿਆਂ ਤੱਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਇਸ ਤੋਂ ਬਾਅਦ 02-04 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਤੇਜ਼ ਹਵਾਵਾਂ ਅਤੇ ਬਿਜਲੀ ਲਈ ਪੀਲੇ ਅਤੇ ਸੰਤਰੀ ਅਲਰਟ ਵੀ ਜਾਰੀ ਕੀਤੇ ਗਏ ਹਨ।
Published on: ਅਪ੍ਰੈਲ 30, 2025 6:56 ਪੂਃ ਦੁਃ