ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।
ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀ ਪ੍ਰਧਾਨਗੀ ਕਰਨਗੇ। ਪਹਿਲਗਾਮ ਅੱਤਵਾਦੀ ਹਮਲੇ (22 ਅਪ੍ਰੈਲ) ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਬੈਠਕ ‘ਚ ਹਮਲੇ ‘ਤੇ ਚਰਚਾ ਹੋ ਸਕਦੀ ਹੈ।
ਜਿਕਰਯੋਗ ਹੈ ਕਿ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ 23 ਅਪ੍ਰੈਲ ਨੂੰ ਹੋਈ ਸੀ, ਜਿਸ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਸੀ। 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ‘ਚ ਹੋਏ ਅੱਤਵਾਦੀ ਹਮਲੇ ‘ਚ 26 ਸੈਲਾਨੀ ਮਾਰੇ ਗਏ ਸਨ। ਜਦਕਿ 10 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ
Published on: April 30, 2025 8:30 am