ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਖਰੜ ਸਬ ਡਵੀਜ਼ਨ ਚ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਸ਼ੁਰੂਆਤ

Punjab

ਖਰੜ (ਮੋਹਾਲੀ), 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਵਿਖੇ ਉਪ ਮੰਡਲ ਮੈਜਿਸਟਰੇਟ ਖਰੜ,  ਗੁਰਮੰਦਰ ਸਿੰਘ ਅਤੇ  ਡੀ ਐਸ ਪੀ ਖਰੜ,  ਕਰਨ ਸਿੰਘ ਸੰਧੂ ਵਲੋਂ ਸਬ ਡਵੀਜ਼ਨ ਖਰੜ ਵਿੱਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

     ਪ੍ਰੋਗਰਾਮ ਦਾ ਆਯੋਜਨ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਕਸ਼ਾ ਕਿਰਨ ਅਤੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਡਾਇਰੈਕਟਰ ਡਾ ਮੋਨੀਕਾ ਸਚਦੇਵਾ ਦੀ ਅਗਵਾਈ ਵਿਚ ਕੀਤਾ ਗਿਆ।

    ਜਾਗਰੂਕਤਾ ਸੈਮੀਨਾਰ ਦੀ ਸ਼ੁਰੂਆਤ  ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਕਨੀਕੀ ਸਿੱਖਿਆ ਵਿਭਾਗ ਦੇ ਕਨਵੀਨਰ  ਗੁਰਬਖਸ਼ੀਸ਼ ਸਿੰਘ ਅਨਟਾਲ ਵਲੋਂ  ਬਤੌਰ ਮੁੱਖ ਵਕਤਾ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਵਿਦਿਆਰਥੀਆਂ ਦੇ ਇਸ ਮੁਹਿੰਮ ਵਿੱਚ ਯੋਗਦਾਨ ਵਿਸ਼ੇ ਨਾਲ ਕੀਤਾ ਗਿਆ।

      ਐਸ ਡੀ ਐਮ ਗੁਰਮੰਦਰ ਸਿੰਘ  ਵਲੋਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ,ਆਰਥਿਕ, ਮਨੋ ਵਿਗਿਆਨਕ ਦੁਰ-ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕੁੰਜੀਵਤ ਜਾਣਕਾਰੀ ਦੇ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ  ਗਿਆ।

 ਇਸ ਮੌਕੇ ਡੀ ਐਸ ਪੀ ਕਰਨ ਸਿੰਘ ਸੰਧੂ ਵੱਲੋਂ ਨੌਜਵਾਨ ਵਰਗ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਸਮਗਲਰਾਂ ਨਾਲ ਪੂਰੀ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਨੌਜੁਆਨਾਂ ਨੂੰ ਨਸ਼ਾ ਤਸਕਰਾਂ ਦੀ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਸਬੰਧੀ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ ਲਈ ਕਿਹਾ।

ਸਿਹਤ ਵਿਭਾਗ ਦੇ ਮਾਹਰ ਡਾ. ਰਾਹੁਲ ਭੱਲਾ ਵੱਲੋਂ ਨਸ਼ਿਆਂ ਤੋਂ ਮੁਕਤ  ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵੀ ਇਸਦੇ ਵੱਖ ਵੱਖ ਕਾਰਨਾਂ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਵਿਭਾਗ ਦੇ ਬੀ ਪੀ ਓ ਕਮਲਜੀਤ ਸਿੰਘ, ਕਾਲਜ ਦੇ ਯੁੱਧ ਨਸ਼ਿਆਂ ਵਿਰੁੱਧ, ਪ੍ਰੋਗਰਾਮ ਦੇ ਇੰਚਾਰਜ ਪਰਮਿੰਦਰ ਸਿੰਘ ਸੈਣੀ,  ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਬਰਿੰਦਰਪ੍ਰਤਾਪ ਸਿੰਘ, ਮਕੈਨੀਕਲ ਵਿਭਾਗ ਦੇ ਮੁਖੀ  ਸੰਜੀਵ ਜਿੰਦਲ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਸ ਪ੍ਰੋਗਰਾਮ ਚ ਸ਼ਮੂਲੀਅਤ ਕੀਤੀ ਗਈ।

ਸੈਮੀਨਾਰ ਉਪਰੰਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।