ਪੰਜਾਬ ‘ਚ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧੀਆਂ

ਕਿਸਾਨਾਂ ਨੂੰ ਫ਼ਸਲ ਦੀ ਕਟਾਈ ਜਲਦ ਕਰਨ ਦੇ ਹੁਕਮਪਠਾਨਕੋਟ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਸਰਹੱਦ ‘ਤੇ ਬੀਐਸਐਫ ਦੇ ਨਾਲ-ਨਾਲ ਫੌਜ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਪਠਾਨਕੋਟ ਤੋਂ ਫਾਜ਼ਿਲਕਾ ਤੱਕ 553 ਕਿਲੋਮੀਟਰ ਲੰਬੀ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧ ਗਈਆਂ ਹਨ। […]

Continue Reading

ਡਾ. ਜਸਪ੍ਰੀਤ ਕੌਰ ਨੇ UPSC ਪ੍ਰੀਖਿਆ ਵਿੱਚ 829ਵਾਂ ਰੈਂਕ ਪ੍ਰਾਪਤ ਕਰ ਮੋਰਿੰਡਾ ਦਾ ਵਧਾਇਆ ਮਾਣ

ਡਾ. ਜਸਪ੍ਰੀਤ ਕੌਰ ਨੇ UPSC ਪ੍ਰੀਖਿਆ ਵਿੱਚ 829ਵਾਂ ਰੈਂਕ ਪ੍ਰਾਪਤ ਕਰ ਮੋਰਿੰਡਾ ਦਾ ਵਧਾਇਆ ਮਾਣ ਮੋਰਿੰਡਾ, 25 ਅਪ੍ਰੈਲ ਭਟੋਆ  ਮੋਰਿੰਡਾ ਦੀ ਵਸਨੀਕ ਡਾ. ਜਸਪ੍ਰੀਤ ਕੌਰ ਨੇ ਦੇਸ਼ ਦੀ ਸਭ ਤੋਂ ਮਹੱਤਵਪੂਰਨ ਪ੍ਰੀਖਿਆ UPSC ਦੀ ਪ੍ਰੀਖਿਆ ਨੂੰ ਪਹਿਲੀ ਕੋਸ਼ਿਸ਼ ਵਿੱਚ ਹੀ ਪਾਸ ਕਰਕੇ ਮੋਰਿੰਡਾ ਸ਼ਹਿਰ ਅਤੇ ਜਿਲਾ ਰੂਪਨਗਰ ਦਾ ਮਾਣ ਵਧਾਇਆ ਹੈ। ਮੋਰਿੰਡਾ ਨੂੰ ਇਹ ਮਾਣ ਸਤਿਕਾਰ ਦੂਜੀ […]

Continue Reading

CHC ਮੋਰਿੰਡਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ 

ਮੋਰਿੰਡਾ  25 ਅਪ੍ਰੈਲ ਭਟੋਆ   ਡਾ.ਤਰਸੇਮ ਸਿੰਘ, ਸਿਵਲ ਸਰਜਨ, ਰੂਪਨਗਰ ਦੇ ਦਿਸ਼ਾ ਨਿਰਦੇਸਾਂ ਤਹਿਤ ਅਤੇ ਡਾ. ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਸੀ.ਐਚ.ਸੀ ਮੋਰਿੰਡਾ ਦੀ ਅਗਵਾਈ ਹੇਠ ਅੱਜ  ਸੀ.ਐਚ.ਸੀ. ਮੋਰਿੰਡਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ.ਪਰਮਿੰਦਰ ਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ […]

Continue Reading

ਮੋਰਿੰਡਾ ਵਾਸੀਆਂ ਵੱਲੋਂ ਪਹਿਲਗਾਮ ਦੇ ਮ੍ਰਿਤਕਾਂ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ 

ਮੋਰਿੰਡਾ, 25 ਅਪ੍ਰੈਲ (ਭਟੋਆ)  ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਸੈਂਕੜੇ ਸ਼ਹਿਰ ਵਾਸੀਆਂ ਵੱਲੋਂ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਕੈਂਡਲ ਮਾਰਚ ਵਿੱਚ ਹਰ ਤਰ੍ਹਾਂ ਦੀ ਧੜੇਬੰਦੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼ਾਮਿਲ […]

Continue Reading

ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਸਬੰਧੀ […]

Continue Reading

ਆਸਟ੍ਰੇਲੀਆ ‘ਚ ਰਾਜਪੁਰਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪਟਿਆਲ਼ਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ […]

Continue Reading

ਚੌਲ ਮਿੱਲ ‘ਚ ਧਮਾਕਾ, 5 ਲੋਕਾਂ ਦੀ ਮੌਤ 3 ਦੀ ਹਾਲਤ ਨਾਜ਼ੁਕ

ਲਖਨਊ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਇੱਕ ਚੌਲ ਮਿੱਲ ਵਿੱਚ ਧਮਾਕਾ ਹੋਇਆ ਹੈ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਅੱਜ ਸ਼ੁੱਕਰਵਾਰ ਸਵੇਰੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਮਿੱਲ ਵਿੱਚ 15-17 ਮਜ਼ਦੂਰ ਕੰਮ ਕਰ ਰਹੇ ਸਨ।ਇਸੇ ਦੌਰਾਨ ਮਿੱਲ ਦਾ ਡਰਾਇਰ ਫਟ ਗਿਆ। […]

Continue Reading

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ‘ਚ ਬਦਸਲੂਕੀ

ਅੰਮ੍ਰਿਤਸਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ਵਿੱਚ ਸਟਾਫ਼ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਸਮੇਤ ਕਈ ਲੋਕਾਂ ਨੂੰ ਫਲਾਈਟ ਤੋਂ ਉਤਾਰ ਲਿਆ ਗਿਆ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਦੋ ਹੋਰ ਦੋਸਤਾਂ ਨਾਲ […]

Continue Reading

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਧਮਾਕੇ ਨਾਲ ਢਹੇ

ਸ਼੍ਰੀਨਗਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Pahalgam attack: ਕਸ਼ਮੀਰ ‘ਚ ਅੱਜ ਸ਼ੁੱਕਰਵਾਰ ਸਵੇਰੇ ਹੋਏ ਧਮਾਕੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਉਡ ਗਏ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਤਰਾਲ ‘ਚ ਆਸਿਫ ਸ਼ੇਖ ਅਤੇ ਅਨੰਤਨਾਗ ਦੇ ਬਿਜਬੇਹਰਾ ‘ਚ ਆਦਿਲ ਠੋਕਰ ਦੇ ਘਰਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਸੀ।ਆਪਰੇਸ਼ਨ ਦੌਰਾਨ ਦੋਵਾਂ ਘਰਾਂ ‘ਚੋਂ ਵਿਸਫੋਟਕ ਬਰਾਮਦ […]

Continue Reading

ਭਾਰਤ ਵਲੋਂ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਤਤਕਾਲ ਪ੍ਰਭਾਵ ਨਾਲ ਮੁਅੱਤਲ, ਪੱਤਰ ਭੇਜ ਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ ਨੇ ਵੀਰਵਾਰ ਦੇਰ ਰਾਤ ਪਾਕਿਸਤਾਨ ਨੂੰ ਪੱਤਰ ਭੇਜ ਕੇ ਦਿੱਤੀ।ਭਾਰਤ ਵਿੱਚ ਜਲ ਸ਼ਕਤੀ ਮੰਤਰੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੇ ਪਾਕਿਸਤਾਨੀ ਜਲ ਸਰੋਤ ਮੰਤਰਾਲੇ ਦੇ […]

Continue Reading