AAP ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਚੰਡੀਗੜ੍ਹ,19 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਰਗਰਮ ਸੋਸ਼ਲ ਮੀਡੀਆ ਯੋਧਿਆਂ (social media volunteers) ਲਈ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਮੌਜੂਦ ਹਨ। ਇਸ ਪ੍ਰੋਗਰਾਮ ਵਿੱਚ ਬੂਥ […]

Continue Reading

SDM ਖਰੜ ਵੱਲੋਂ ਛੱਜੂ ਮਾਜਰਾ ਕਲੋਨੀ ਅਤੇ ਛੱਜੂ ਮਾਜਰਾ ਪਿੰਡ ਵਿਖੇ 28.93 ਲੱਖ ਰੁਪਏ ਦੀ ਲਾਗਤ ਨਾਲ ਹੋਏ ਪ੍ਰਾਈਮਰੀ ਸਕੂਲਾਂ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਖਰੜ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 20 ਹਜਾਰ ਸਕੂਲਾਂ ਦੇ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਖਰੜ ਸਬ ਡਿਵੀਜ਼ਨ ਦੇ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਛੱਜੂ ਮਾਜਰਾ ਕਲੋਨੀ ਅਤੇ ਛੱਜੂ ਮਾਜਰਾ […]

Continue Reading

AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼: ਪੁਲਿਸ ਨੇ 24 ਸਾਲਾ ਮਾਸਟਰਮਾਈਂਡ ਕੀਤਾ ਗ੍ਰਿਫਤਾਰ

ਗ੍ਰਿਫ਼ਤਾਰ ਕੀਤਾ ਦੋਸ਼ੀ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ […]

Continue Reading

ਨਸ਼ਾ ਤਸਕਰੀ ਕਰਨ ਵਾਲੇ MC ਦੇ ਘਰ ਚੱਲਿਆ ਪੀਲਾ ਪੰਜਾ

ਮਾਨਸਾ, 19 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ।  ਇਸ ਦੇ ਉਪਰ ਪਹਿਲਾਂ ਵੀ 16 FIR ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 NDPS ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ।  ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

Continue Reading

 ਹਰਜੋਤ ਬੈਂਸ ਨੇ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ […]

Continue Reading

ਉਦੇਵੀਰ ਰੰਧਾਵਾ ਨੇ DUSU ਦੁਆਰਾ ਆਯੋਜਿਤ ਕੀਤੀ ਕਾਨਫਰੰਸ ‘ਚ ਆਪਣੇ ਅਨੁਭਵ ਸਾਂਝੇ ਕੀਤੇ 

ਨਵੀਂ ਦਿੱਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਜਨਰਲ ਸਕੱਤਰ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਵਿੱਚ ਡੀ ਯੂ ਐਸ ਯੂ ਦੁਆਰਾ ਪੰਜਾਬ ਅਤੇ ਹਰਿਆਣਾ ਦੇ ਗਤੀਸ਼ੀਲ ਯੂਥ ਲੀਡਰਾਂ ਦੀ ਆਯੋਜਿਤ ਕੀਤੀ ਕਾਂਨਫਰੰਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ […]

Continue Reading

ਅਧਿਆਪਕ ਜੱਥੇਬੰਦੀ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ

ਸੰਗਰੂਰ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਅਧਿਆਪਕ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਦੀ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਦਰਸ਼ ਸਕੂਲ ਟੀਚਿੰਗ ਨਾਲ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨਾਲ 24 ਅਪ੍ਰੈਲ 2025 ਨੂੰ ਦੁਪਹਿਰ 2 ਵਜੇ ਪੰਜਾਬ […]

Continue Reading

ਦਰਜਨਾਂ ਪਿੰਡਾਂ ’ਚ ਲੱਗੀ ਅੱਗ, ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਫਸਲ ਖੇਤਾਂ ਵਿੱਚ ਕਟਾਈ ਲਈ ਤਿਆਰ ਖੜ੍ਹੀ ਹੈ। ਜਦੋਂ ਪੁੱਤਾਂ ਵਾਂਗ ਪਾਲੀ ਕਣਕ ਤੋਂ ਕਿਸਾਨ ਦੇ ਅਨੇਕਾਂ ਸੁਪਨੇ ਹਨ। ਪੰਜਾਬ ਭਰ ਵਿੱਚ ਦਰਜਨਾਂ ਪਿੰਡਾਂ ਵਿੱਚ ਕਣਕ ਨੂੰ ਅੱਗ ਨੇ ਸਾੜਕ ਰਾਖ ਕਰ ਦਿੱਤਾ। ਕਈ ਪਿੰਡਾਂ ਵਿੱਚ ਅਸਮਾਨੀ ਬਿਜਲੀ ਅਤੇ ਕਈ ਥਾਵਾਂ ਉਤੇ ਟਰਾਂਸਫਰਮ ਵਿਚੋਂ ਨਿਕਲੀ ਚਿਗਾੜੀ […]

Continue Reading

ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ […]

Continue Reading

PSPCL ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ […]

Continue Reading