ਬਠਿੰਡਾ,29 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ […]
Continue Reading