ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 3 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ। ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ […]

Continue Reading

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ […]

Continue Reading

ਚਿੱਟੇ ਨਾਲ ਫੜ੍ਹੀ ਗਈ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਮਾਨਸਾ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਹੈਰੋਇਨ ਸਮੇਤ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਐਸ ਐਸ ਪੀ ਮਾਨਸਾ ਵੱਲੋਂ ਆਰਟੀਕਲ 311 ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਅਮਨਦੀਪ ਕੌਰ ਪੇਟੀ ਨੰਬਰ 621 ਮਾਨਸਾ ਜ਼ਿਲ੍ਹੇ […]

Continue Reading

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ/ਰਾਜਪੁਰਾ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ […]

Continue Reading

ਮੋਹਾਲੀ : ਮਾਲਗੱਡੀ ਦੇ 5 ਟੈਂਕਰ ਪਟੜੀ ਤੋਂ ਉਤਰੇ

ਮੋਹਾਲੀ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਲਾਲੜੂ ਖੇਤਰ ਵਿੱਚ ਡੀਜ਼ਲ ਲੈ ਕੇ ਜਾ ਰਹੇ ਮਾਲਗੱਡੀ ਦੇ ਪੰਜ ਟੈਂਕਰ ਪਟਰੀ ਉਤੋਂ ਉਤਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਡੀਜ਼ਲ ਇੰਜਨ ਵਾਲੀ ਮਾਲਗੱਡੀ ਦੇ 4-5 ਡੱਬੇ ਪਟੜੀ ਤੋਂ ਉਤਰ ਗਏ। ਇਸਦੇ ਕਾਰਨਾਂ ਦਾ ਕੁਝ ਪਤਾ ਨਹੀਂ ਚਲ ਸਕਿਆ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

‘ਆਪ’ ਆਗੂਆਂ ਨੇ ਖਾਲਿਸਤਾਨੀ ਸਮਰਥਕ ਪੰਨੂ ਨੂੰ ਦਿੱਤਾ ਮੂੰਹ-ਤੋੜ ਜਵਾਬ

ਜਲੰਧਰ/ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ ‘ਚ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ‘ਆਪ’ ਵਿਧਾਇਕ ਬਲਕਾਰ ਸਿੰਘ ਅਤੇ […]

Continue Reading

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤਚੰਡੀਗੜ੍ਹ, 3 ਅਪਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਮਿਆਰ ਸੁਧਾਰਨ ਲਈ ਪ੍ਰਸ਼ਨ-ਪੱਤਰਾਂ ‘ਤੇ ਵਰਕਸ਼ਾਪ ਕੀਤੀ

ਮੋਹਾਲੀ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਐਜੂਕੇਸ਼ਨ ਬੋਰਡ (PSEB) ਨੇ ਪੰਜਾਬ ਵਿੱਚ ਪੜ੍ਹਾਈ ਦੇ ਮਿਆਰ ਨੂੰ ਵਧਾਉਣ ਲਈ 5 ਦਿਨਾਂ ਦੀ ਵਰਕਸ਼ਾਪ ਕਰਵਾਈ, ਜਿਸ ਵਿ ਚ ਪ੍ਰਸ਼ਨ-ਪੱਤਰਾਂ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ‘ਤੇ ਧਿਆਨ ਦਿੱਤਾ ਗਿਆ। ਇਸ ਵਰਕਸ਼ਾਪ ਵਿੱਚ ਦੱਸਿਆ ਗਿਆ ਕਿ ਹੁਨਰ-ਅਧਾਰਿਤ ਸਿੱਖਿਆ ਨਾਲ ਪੰਜਾਬ ਦੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਏ ਗੁਣਵੱਤਾ ਵਧਾਈ ਜਾ ਸਕਦੀ ਹੈ ਇਸ ਵਰਕਸ਼ਾਪ ਵਿੱਚ 104 ਸ਼ਖਸ਼ਿਅਤਾਂ ਨੇ ਹਿੱਸਾ ਲਿਆ। ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਅਤੇ ਹੋਰ ਮੁੱਖ ਐਜੂਕੇਸ਼ਨਲ ਸੰਸਥਾਵਾਂ ਦੇ ਵਿਦਿਅਕ ਮਾਹਿਰਾਂ ਨੇ ਵੀ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ, ਜੋ PARAKH (NCERT) ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਮਾਹਿਰਾਂ ਨੇ ਪੜ੍ਹਾਈ ਦੇ ਮਿਆਰ ਨੂੰ ਸੁਧਾਰਨ ਲਈ ਮੁਲਾਂਕਣ, ਪਾਠਕ੍ਰਮ,  ਪ੍ਰਬੰਧਨ ਅਤੇ ਸਿੱਖਿਆ ਦੇ ਮਜ਼ਬੂਤ ਬੁਨਿਆਦੀ ਢਾਂਚੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਰੀਖਿਆਵਾਂ ਸਿਰਫ਼ ਰੱਟਾ ਮਾਰਨ ਦੀ ਬਜਾਏ ਵਿਦਿਆਰਥੀਆਂ ਦੀ ਸੋਚਣ ਦੀ ਸਮਰੱਥਾ, ਸਮੱਸਿਆ ਹੱਲ ਕਰਨ ਦੇ ਹੁਨਰ ਅਤੇ ਜੀਵਨ ਵਿੱਚ ਗਿਆਨ ਦੀ ਵਰਤੋਂ ਨੂੰ ਪਰਖਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐਸ (ਰਿਟਾ:) ਨੇ ਕਿਹਾ ਕਿ NCERT ਦੀਆਂ ਰਾਜ ਬੋਰਡਾਂ ਨਾਲ ਕੀਤੀਆਂ ਵਰਕਸ਼ਾਪਾਂ ਦੀ ਲੜੀ ਵਿੱਚ, ਇਸ ਵਰਕਸ਼ਾਪ ਦਾ ਮੁੱਖ ਮਕਸਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਰੀਖਿਆ ਸੁਧਾਰਾਂ ਅਤੇ ਸੰਤੁਲਿਤ ਪ੍ਰਸ਼ਨ-ਪੱਤਰਾਂ ਬਣਾਉਣ ਦੀ ਪ੍ਰਤੀਬੱਧਤਾ ਨੂੰ ਦਰਸਾਉਣਾ ਸੀ। ਉਨ੍ਹਾਂ ਨੇ ਕਿਹਾ ਕਿ ਉੱਚ-ਗੁਣਵੱਤਾ ਦੇ ਪ੍ਰਸ਼ਨ-ਪੱਤਰ ਸਮਝਦਾਰੀ ਅਤੇ ਸਿੱਖਣ ਲਈ ਜ਼ਰੂਰੀ ਹਨ। ਡਾ. ਅਮਰਪਾਲ ਸਿੰਘ ਨੇ ਇਹ ਵੀ ਜ਼ੋਰ ਦਿੱਤਾ ਕਿ ਪਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਮਝ ਅਤੇ ਅਸਲ ਜ਼ਿੰਦਗੀ ਦੇ ਹੁਨਰਾਂ ਨੂੰ ਪਰਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਟ੍ਰੇਨਿੰਗ, ਪਾਠਕ੍ਰਮ ਸੁਧਾਰ ਅਤੇ ਬਿਹਤਰ ਮੁਲਾਂਕਣ ਵਿਧੀਆਂ ਰਾਹੀਂ ਅਕਾਦਮਿਕ ਮਿਆਰ ਉੱਚਾ ਚੁੱਕਣ ਲਈ  ਬੋਰਡ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।         ਪਰਖ, ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਦੇ ਵਿਦਿਅਕ ਮਾਹਿਰਾਂ ਨੇ ਵੀ ਸਿੱਖਿਆ ਦੀਆਂ ਆਧੁਨਿਕ ਤਕਨੀਕਾਂ ‘ਤੇ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਨਤੀਜੇ ਸੁਧਾਰਨ ਲਈ ਸਮੇਂ ਦੇ ਹਾਣੀ ਪਾਠਕ੍ਰਮ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ਼੍ਰੀਮਤੀ […]

Continue Reading

BKU ਕ੍ਰਾਂਤੀਕਾਰੀ ਦੀ ਸੂਬਾ ਕਮੇਟੀ ਦੀ ਮੀਟਿੰਗ ‘ਚ ਕਿਸਾਨ ਘੋਲ ਨੂੰ ਤੇਜ਼ ਕਰਨ ਦਾ ਅਹਿਦ

ਜਲਾਲਾਬਾਦ: 03 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਗੁਰਦੁਆਰਾ ਸੱਯਦ ਕਬੀਰ ਜੀ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਸੂਬਾ ਕਮੇਟੀ ਦੀ ਮੀਟਿੰਗ ਚੇਅਰਮੈਨ ਸੁਰਜੀਤ ਸਿੰਘ ਫੂਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਰਿਪੋਰਟ ਸੂਬਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਕਾਲੇਕੇ ਨੇ ਜਾਰੀ ਕਰਦਿਆਂ ਦਸਿਆ ਕਿ ਪਿਛਲੇ ਦਿਨਾਂ ਵਿੱਚ ਕਿਸਾਨਾਂ ਤੇ ਕੀਤੇ ਜਬਰ ਤੇ ਗੰਭੀਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ

ਵਿਭਾਗੀ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਕੰਮ ਨੂੰ ਘਟਾ ਕੇ ਵੇਖਣਾ ਅਤੀ ਨਿੰਦਣਯੋਗ : ਮਨਦੀਪ ਕੁਮਾਰੀ ਸੰਗਰੂਰ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ;ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਹੁੰਦੇ ਹੋਏ ਸਟੇਟ ਆਗੂ ਅਤੇ ਬਲਾਕ […]

Continue Reading