ਬਠਿੰਡਾ, 1 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਪੁਲਿਸ ਵੱਲੋਂ ਬਰਖਾਸਤ ਕੀਤੀ ਗਈ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਚਿੱਟੇ ਸਮੇਤ ਗ੍ਰਿਫਤਾਰ ਕੀਤੀ ਗਈ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਵੱਲੋਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਅੱਜ ਬਠਿੰਡਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਬਠਿੰਡਾ ਵਿੱਚ ਪੁਲਿਸ ਵੱਲੋਂ ਲਗਾਏ ਗਏ ਨਾਕੇ ਉਤੇ ਅਮਨਦੀਪ ਕੌਰ ਨੂੰ ਚਿੱਟੇ ਸਮੇਤ ਥਾਰ ਗੱਡੀ ਵਿਚੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਿਆ ਗਿਆ ਸੀ।