ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਵੇਗਾ ਅਕਾਲੀ ਦਲ

Published on: May 1, 2025 9:46 pm

ਪੰਜਾਬ

ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ :

ਪਾਣੀਆਂ ਦੇ ਮੁੱਦੇ ਉਤੇ ਭਲਕੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋਵੇਗਾ। ਪੰਜਾਬ ਦੇ ਵਡੇਰੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਹੈ ਕਿ ਪਾਰਟੀ ਕੱਲ੍ਹ ਚੰਡੀਗੜ੍ਹ ਵਿੱਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲਵੇਗੀ।

ਉਨ੍ਹਾਂ ਐਲਾਨ ਕੀਤਾ ਕਿ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ ਵਿੱਚ ਪਾਰਟੀ ਦੀ ਨੁਮਾਇੰਦਗੀ ਕਰਨਗੇ।

ਸ. ਬਾਦਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਦਾ ਲੰਮਾ ਇਤਿਹਾਸ ਰਿਹਾ ਹੈ ਅਤੇ ਉਹ ਆਪਣੇ ਇਸ ਵਿਸ਼ਵਾਸ ‘ਤੇ ਦ੍ਰਿੜ ਹੈ ਕਿ ਰਿਪੇਰੀਅਨ ਸਿਧਾਂਤ ਦੇ ਅਧਾਰ ‘ਤੇ, ਪੰਜਾਬ ਆਪਣੇ ਦਰਿਆਈ ਪਾਣੀਆਂ ਦਾ ਇਕਲੌਤਾ ਹੱਕਦਾਰ ਹੈ ਅਤੇ ਉਸ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।