ਜਲੰਧਰ, 1 ਮਈ, ਦੇਸ਼ ਕਲਿਕ ਬਿਊਰੋ :
ਜਲੰਧਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਤੜਕੇ ਮਕਸੂਦਾਂ ਇਲਾਕੇ ਵਿੱਚ ਇੱਕ ਖਤਰਨਾਕ ਗੈਂਗਸਟਰ ਸਾਜਨ ਨਈਅਰ ਨੂੰ ਮੁਕਾਬਲੇ ਵਿੱਚ ਜ਼ਖਮੀ ਕਰ ਦਿੱਤਾ। ਇਸ ਮੁਕਾਬਲੇ ਦੌਰਾਨ, ਸਾਜਨ ਨਈਅਰ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਾਜਨ ਨਈਅਰ ਪੰਜਾਬ ਪੁਲਿਸ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਡਕੈਤੀ ਸਮੇਤ 20 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਜਾਣਕਾਰੀ ਅਨੁਸਾਰ, ਜਲੰਧਰ ਦਿਹਾਤੀ ਦੇ ਸੀਆਈਏ ਸਟਾਫ ਦੀ ਟੀਮ ਨੇ ਸਵੇਰੇ ਕਰੀਬ 5:30 ਵਜੇ ਮਕਸੂਦਾਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਅਮਾਨਤ ਖਾਨ ਨੇੜੇ ਨਾਕਾਬੰਦੀ ਦੌਰਾਨ ਇੱਕ ਬਾਈਕ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖਦੇ ਹੀ ਨੌਜਵਾਨ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਨੰਗਲ ਪਿੰਡ ਵੱਲ ਭੱਜਣ ਲੱਗ ਪਿਆ। ਸੀਆਈਏ ਟੀਮ ਨੇ ਉਸਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਉਸਨੂੰ ਘੇਰ ਲਿਆ। ਜਵਾਬੀ ਗੋਲੀਬਾਰੀ ਦੌਰਾਨ, ਸਾਜਨ ਨਈਅਰ ਦੀ ਲੱਤ ਵਿੱਚ ਗੋਲੀ ਲੱਗੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਵਿਰਕ, ਐਸਪੀ (ਇਨਵੈਸਟੀਗੇਸ਼ਨ) ਸਰਬਜੀਤ ਰਾਏ, ਡੀਐਸਪੀ ਕਰਤਾਰਪੁਰ ਵਿਜੇ ਕੰਵਰਪਾਲ ਅਤੇ ਡੀਐਸਪੀ ਇੰਦਰਜੀਤ ਸਿੰਘ ਮੌਕੇ ’ਤੇ ਪੁੱਜੇ।

ਅੱਜ ਤੜਕੇ ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter, ਤਿੰਨ ਪਿਸਤੌਲ ਬਰਾਮਦ
Published on: ਮਈ 1, 2025 9:00 ਪੂਃ ਦੁਃ