ਲੁਧਿਆਣਾ, 1 ਮਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹੇਬਾਣਾ ਨੇੜੇ ਅੱਜ ਸਵੇਰੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ।
ਪੁਲਿਸ ਉਸੇ ਮਾਮਲੇ ਵਿੱਚ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਗੈਂਗਸਟਰ ਬਿਨਾਂ ਨੰਬਰ ਵਾਲੀ ਐਕਟਿਵਾ ‘ਤੇ ਆ ਰਿਹਾ ਸੀ। ਜਿਵੇਂ ਹੀ ਪੁਲਿਸ ਟੀਮ ਨੇ ਗੈਂਗਸਟਰ ਨੂੰ ਘੇਰਿਆ, ਉਸਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ।
ਪੁਲਿਸ ਮੁਲਾਜ਼ਮਾਂ ਨੇ ਵੀ ਸਵੈ-ਰੱਖਿਆ ਵਿੱਚ ਗੋਲੀਆਂ ਚਲਾਈਆਂ। ਜ਼ਖਮੀ ਗੈਂਗਸਟਰ ਦੀ ਪਛਾਣ ਬਦਨਾਮ ਲੰਡਾ ਗੈਂਗ ਦੇ ਮੈਂਬਰ ਵਜੋਂ ਹੋਈ ਹੈ।

ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾਬਲਾ, ਲੰਡਾ ਗੈਂਗ ਦਾ ਬਦਮਾਸ਼ ਜ਼ਖਮੀ ਹਾਲਤ ‘ਚ ਕਾਬੂ
Published on: May 1, 2025 11:17 am