ਸਰਕਾਰ ਨੇ ਪਾਣੀ ਦੇ ਮੁੱਦੇ ਉਤੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਪੰਜਾਬ

ਭਲਕੇ ਸੱਦੀ ਆਲ ਪਾਰਟੀ ਮੀਟਿੰਗ

ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ :

ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਿਧਾਇਕਾਂ ਦੀ ਅਹਿਮ ਮੀਟਿੰਗ ਹੋਈ I ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਮੰਤਰੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਕੱਲ੍ਹ 2 ਮਈ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ I ਅਮਨ ਅਰੋੜਾ ਨੇ ਕਿਹਾ ਕਿ ਕਿ ਕਿਸੇ ਨੂੰ ਵੀ ਪੰਜਾਬ ਦੇ ਪਾਣੀਆਂ ਉਤੇ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ ਅਤੇ ਇਸ ਲਈ ਸੰਵਿਧਾਨਿਕ ਤੇ ਕਾਨੂੰਨੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਮੀਟਿੰਗ ਵਿਚ ਕੇਂਦਰ ਵਲੋਂ ਪੰਜਾਬ ਤੋਂ ਪਾਣੀ ਖੋਹਣ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਣੀ ਦੇ ਮੁੱਦੇ ‘ਤੇ ਇਕ ਪ੍ਰਸਤਾਵ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀ ਉਤੇ ਮਾਰਿਆ ਜਾ ਰਿਹਾ ਡਾਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਿਕਾ ਕਿ ਇਸ ਲਈ ਹਰ ਸੰਵਿਧਾਨਕ ਲੜਾਈ ਲੜੇਗੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।