ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਪਿਛਲੇ 3 ਦਿਨਾਂ ਤੋਂ ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਕਸ਼ਮਕਸ਼ ਚੱਲ ਰਹੀ ਹੈ।’ਆਪ’ ਸਰਕਾਰ ਇਸ ਸਬੰਧੀ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਕਰ ਰਹੀ ਹੈ। ਇਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਹਿੱਸਾ ਲੈ ਰਹੇ ਹਨ।
ਸੱਤਾਧਾਰੀ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕਾਂਗਰਸ ਤੋਂ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਰਾਣਾ ਕੇਪੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਦਲਜੀਤ ਚੀਮਾ ਮੀਟਿੰਗ ‘ਚ ਹਾਜ਼ਰ ਹਨ।ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਆਗੂਆਂ ਨੂੰ ਸਥਿਤੀ ਬਾਰੇ ਜਾਣਕਾਰੀ ਦੇ ਰਹੇ ਹਨ।

ਪਾਣੀ ਵਿਵਾਦ ਨੂੰ ਲੈ ਕੇ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਜਾਰੀ
Published on: May 2, 2025 11:24 am