ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ‘ਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਚਿਤਾਵਨੀ ਜਾਰੀ
ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ, ਬਿਜਲੀ ਚਮਕਣ ਅਤੇ ਧੂੜ ਭਰੇ ਤੂਫ਼ਾਨ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਬੀਤੀ ਰਾਤ, 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲੀ।ਇਸ ਦੌਰਾਨ ਪਟਿਆਲਾ, ਮੋਹਾਲੀ, ਰੋਪੜ, ਫਤਹਿਗੜ੍ਹ ਸਾਹਿਬ,ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ।ਇਸ ਮੀਂਹ ਹਨੇਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਤੇ ਕਈ ਜਗ੍ਹਾ ਰਾਤ ਤੋਂ ਹੀ ਬਿਜਲੀ ਨਹੀਂ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੇਜ਼ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।
ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 0.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਭਾਵੇਂ ਇਹ ਆਮ ਦੇ ਨੇੜੇ ਹੈ, ਪਰ ਕੁਝ ਥਾਵਾਂ ‘ਤੇ ਗਰਮੀ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੀ ਬਾਰਿਸ਼ ਤੋਂ ਬਾਅਦ, ਪੰਜਾਬ ਭਰ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ।

ਪੰਜਾਬ ‘ਚ ਮੀਂਹ ਤੇ ਝੱਖੜ ਕਾਰਨ ਗਰਮੀ ਘਟੀ, ਫਸਲਾਂ ਦਾ ਨੁਕਸਾਨ, ਕਈ ਥਾਈਂ ਬੱਤੀ ਗੁੱਲ
Published on: May 2, 2025 7:18 am