ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਪੰਜ ਸਕੂਲਾਂ ਵਿੱਚ 49.44 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ

Published on: May 2, 2025 8:31 pm

ਸਿੱਖਿਆ \ ਤਕਨਾਲੋਜੀ

ਡੇਰਾਬੱਸੀ, 2 ਮਈ: ਦੇਸ਼ ਕਲਿੱਕ ਬਿਓਰੋ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਹਲਕੇ ਵਿੱਚ ਪੰਜ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 49,44,840 ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।

  ਇਨ੍ਹਾਂ ਵਿੱਚ ਡੇਰਾਬੱਸੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੇੜੀ ਗੁੱਜਰਾਂ ਵਿੱਖੇ 16 ਲੱਖ 15 ਹਜਾਰ ਦੀ ਲਾਗਤ (ਦੋ ਆਧੁਨਿਕ ਕਲਾਸ ਰੂਮ) ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

    ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ 9, ਪਿੰਡ ਮਾਹੀਵਾਲਾ ਵਿਖੇ 5 ਲੱਖ 10 ਹਜਾਰ ਦੀ ਲਾਗਤ (ਚਾਰਦੀਵਾਰੀ ਤੇ ਹੋਰ ਕੰਮ) ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ  ਕੀਤੇ ਗਏ।

    ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਾਰਡ ਨੰ 15, ਪਿੰਡ ਹਰੀਪੁਰ ਕੂੜਾ ਵਿੱਖੇ 9 ਲੱਖ 55 ਹਜਾਰ ਦੀ ਲਾਗਤ (ਆਧੁਨਿਕ ਕਲਾਸ ਰੂਮ) ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

    ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜਵਾਹਰਪੁਰ ਵਿੱਖੇ 13 ਲੱਖ 81 ਹਜਾਰ ਦੀ ਲਾਗਤ (ਦੋ ਆਧੁਨਿਕ ਕਲਾਸ ਰੂਮ ਤੇ ਚਾਰਦੀਵਾਰੀ) ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

     ਸਰਕਾਰੀ ਹਾਈ ਸਕੂਲ ਪਿੰਡ ਜਵਾਹਰਪੁਰ ਵਿੱਖੇ 4 ਲੱਖ 83 ਹਜਾਰ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ  ਕੀਤੇ ਗਏ।

      ਇਸ ਮੌਕੇ ਇਹਨਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੇਂ ਬੁਨਿਆਦੀ ਢਾਂਚੇ ਦੀਆਂ ਵਧਾਈਆਂ ਦਿੰਦੇ ਹੋਏ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਖੇਤਰ ਦੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਿਆਰੀ ਅਤੇ ਉੱਚ ਗੁਣਵੱਤਾ ਵਾਲੀਆਂ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ।

    ਉਹਨਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦਾ ਮੰਤਵ ਦੋ ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 12 ਹਜ਼ਾਰ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਨੁਹਾਰ ਬਦਲ ਕੇ, ਸਰਕਾਰ ਦੀ ਬੇਲੋੜੀ ਆਲੋਚਨਾ ਕਰਨ ਵਾਲੇ ਵਿਰੋਧੀ ਆਗੂਆਂ ਨੂੰ ਇਹ ਦਰਸਾਉਣਾ ਹੈ ਕਿ ਵਿਕਾਸ ਦੇ ਕੰਮ ਕੇਵਲ ਗੱਲਾਂ ਨਾਲ ਨਹੀਂ ਬਲਕਿ ਜਮੀਨੀ ਰੂਪ ਵਿੱਚ ਕੀਤੇ ਜਾਂਦੇ ਹਨ। 

    ਇਸ ਮੌਕੇ ਇਹਨਾਂ ਸਕੂਲਾਂ ਦੇ ਵਿਦਿਆਰਥੀ, ਉਹਨਾਂ ਦੇ ਮਾਪੇ, ਅਧਿਆਪਕ, ਪੰਚ- ਸਰਪੰਚ ਅਤੇ ਇਲਾਕੇ ਦੇ ਮੋਹਤਬਰ ਸ਼ਾਮਿਲ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।