ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ :
ਪਾਣੀਆਂ ਦੇ ਮੁੱਦੇ ਉਤੇ ਅੱਜ ਸਰਬ ਪਾਰਟੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨੇ ਬੋਲਦੇ ਹੋਏ ਕਿਹਾ ਕਿ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਖੁੱਲ੍ਹ ਕੇ ਆਪਣਾ ਵਿਚਾਰ ਦਿੱਤਾ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ, ਕਾਂਗਰਸ ਵੱਲੋਂ ਤ੍ਰਿਪਤ ਬਾਜਵਾ, ਸੀਪੀਆਈ ਐਮ ਵੱਲੋਂ ਸੁਖਵਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜੋ ਇਕ ਫੁਰਮਾਨ ਕਰਕੇ ਹਰਿਆਣਾ ਨੂੰ ਵੱਧ ਪਾਣੀ ਦੇਣ ਦਾ ਫੁਰਮਾਨ ਦਿੱਤਾ ਗਿਆ। ਰਾਤੋ ਰਾਤ ਬੀਬੀਐਮਬੀ ਦੇ ਡਾਇਰੈਕਟਰ ਬਦਲ ਦਿੱਤਾ ਗਿਆ। ਇਸ ਦੀ ਸਾਰੀਆਂ ਪਾਰਟੀਆਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਹਿਮਤੀ ਦਿੱਤੀ ਹੈ ਕਿ ਇਸ ਤਰ੍ਹਾਂ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸਾਰਿਆਂ ਨੇ ਸਹਿਮਤੀ ਦਿੱਤੀ ਹੈ ਕਿ ਸਾਰੇ ਰਾਜਨੀਤੀ ਤੋਂ ਉਠਕੇ ਪੰਜਾਬ ਲਈ ਖੜ੍ਹੇ ਹਾਂ। ਇਹ ਮਸਲਾ ਪੰਜਾਬ ਦੀ ਲਾਈਫ ਲਾਈਨ ਪਾਣੀਆਂ ਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸੀਂ ਸਾਰੇ ਇਕੱਠੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਪਾਣੀਆਂ ਦੇ ਮੁੱਦੇ ਉਤੇ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਇਸ ਦੀ ਰਾਜਪਾਲ ਵੱਲੋਂ ਪ੍ਰਵਾਨਗੀ ਆ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਬਿਨਾਂ ਕਿਸੇ ਨਰਾਜ਼ਗੀ ਦੇ ਬਹੁਤ ਵਧੀਆਂ ਮਾਹੌਲ ਵਿੱਚ ਮੀਟਿੰਗ ਹੋਈ ਹੈ।
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮਸਲਾ ਪਾਰਟੀਆਂ ਦਾ ਨਹੀਂ ਹੈ। ਪੰਜਾਬ ਦੇ ਜ਼ਿੰਦਗੀ ਦਾ ਮਸਲਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਪਿਆਰ ਦੀ ਬੋਲੀ ਬੋਲ, ਇਹ ਮਸਲਾ ਸੈਂਟਰ ਦਾ ਉਲਝਾਇਆ ਹੋਇਆ ਹੈ। ਆਮ ਲੋਕਾਂ ਦਾ ਨਹੀਂ। ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਸਾਡੇ ਕੋਲ ਇਕ ਬੂੰਦ ਵੀ ਪਾਣੀ ਕਿਸੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਧੱਕੇ ਨਾਲ ਲੈਣਾ ਚਾਹੁੰਦੇ ਹਨ ਉਹ ਪੰਜਾਬੀ ਬਰਦਾਸ਼ਤ ਨਹੀਂ ਕਰਦੇ। ਮੈਂ ਪੰਜਾਬੀਆਂ ਨਾਲ ਖੜ੍ਹਾ ਹਾਂ।