ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ।
ਐਸ ਏ ਐਸ ਨਗਰ, 2 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਸਿੱਖਿਆ ਬੋਰਡ ਵੱਲੋਂ ਸਾਰੇ ਸਕੂਲਾਂ ਨੂੰ ਸੂਚਿਤ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬੋਰਡ ਵਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ 15 ਜੁਲਾਈ 2025 ਨਿਰਧਾਰਿਤ ਕੀਤੀ ਜਾਂਦੀ ਹੈ।