ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਹੋਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਵਿੱਚ ਹੋਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ‘ਚ ਹੋਣ ਵਾਲਾ ਸੀ।
ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ, ਇਹ ਪ੍ਰੋਗਰਾਮ ਖਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ ਹੈ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪਾਣੀ ਦੇ ਮੁੱਦੇ ‘ਤੇ ਹਰਿਆਣਾ ਨਾਲ ਸ਼ੁਰੂ ਹੋਏ ਵਿਵਾਦ ਕਾਰਨ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ 11 ਵਜੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਸੀ।