ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਖੂਨਣ ਕਲਾਂ ਵਿਖੇ ਪਾਣੀ ਦੀਆਂ ਪਾਈਪਾਂ ਦਾ ਕੀਤਾ ਉਦਘਾਟਨ

Published on: May 3, 2025 6:11 pm

ਪੰਜਾਬ

ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਮਈ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਉਨਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਪਿੰਡ ਖੂਲਣ ਕਲਾਂ ਵਿਖੇ ਪਾਣੀ ਦੀ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਪਿੰਡ ਨੂੰ ਪੀਣ ਲਈ ਪਾਣੀ ਦੀ ਬਹੁਤ ਵੱਡੀ ਸਮੱਸਿਆ ਸੀ, ਇਸ ਸਮੱਸਿਆ ਦੇ ਹੱਲ ਲਈ ਵਾਟਰਵਰਕਸ ਤੱਕ ਨਹਿਰੀ ਪਾਣੀ ਦੀ ਪੂਰੀ ਸਪਲਾਈ ਲਈ 13 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਇਸ ਵਾਟਰ ਵਰਕਸ ਤੋਂ ਪਿੰਡ ਨਿਵਾਸੀਆਂ ਨੂੰ ਪੂਰਾ ਲਾਭ ਮਿਲ ਸਕੇਗਾ।

ਇਸ ਮੌਕੇ ਉਨਾਂ ਸਬੰਧਤ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ।

ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਸ਼ਿੰਦਰਪਾਲ ਸਿੰਘ ਨਿੱਜੀ ਸੱਕਤਰ, ਗੁਰਭਗਤ ਸਿੰਘ ਲਾਡੀ, ਸਰਪੰਚ ਮੰਗੂ ਸਿੰਘ, ਹਰਬੰਸ ਸਿੰਘ ਪੰਚਾਇਤ ਮੈਂਬਰ, ਹਰਬਾਜ ਸਿੰਘ ਧਾਲੀਵਾਲ, ਰਣਧੀਰ ਸਿੰਘ ਧੀਰਾ, ਬਿੰਦਰਪਾਲ ਸਿੰਘ, ਜਸਕਰਨ ਸਿੰਘ, ਗੁਰਪਾਲ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।