ਸਵੇਰੇ-ਸਵੇਰੇ ਪੰਜਾਬ ਪੁਲਿਸ ਨੇ ਕੀਤਾ ਗੈਂਗਸਟਰ ਦਾ Encounter

ਪੰਜਾਬ


ਲੁਧਿਆਣਾ, 3 ਮਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਅੱਜ ਸਵੇਰੇ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਬੱਗਾ ਕਲਾਂ ਵਿੱਚ ਘੁੰਮ ਰਿਹਾ ਹੈ। ਜਿਵੇਂ ਹੀ ਪੁਲਿਸ ਨੇ ਉਸਨੂੰ ਘੇਰਿਆ, ਗੈਂਗਸਟਰ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਆਪਣਾ ਬਚਾਅ ਕਰਦੇ ਹੋਏ, ਪੁਲਿਸ ਮੁਲਾਜ਼ਮਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ।ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਦੇ ਗੋਲੀ ਲੱਗੀ ਹੈ। ਪੁਲਿਸ ਨੇ ਅਜੇ ਤੱਕ ਗੈਂਗਸਟਰ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਫਿਲਹਾਲ ਜ਼ਖਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।