ਅੰਮ੍ਰਿਤਸਰ, 4 ਮਈ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਕੁਆਲਾਲੰਪੁਰ ਤੋਂ ਆਏ ਇੱਕ ਯਾਤਰੀ ਦੇ ਸਾਮਾਨ ਵਿੱਚੋਂ 7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ।
ਜਾਣਕਾਰੀ ਅਨੁਸਾਰ, ਯਾਤਰੀ ਨੇ ਬੜੀ ਚਲਾਕੀ ਨਾਲ ਗਾਂਜੇ ਦੀ ਖੇਪ ਆਪਣੇ ਸਾਮਾਨ ਵਿੱਚ ਲੁਕਾਈ ਹੋਈ ਸੀ ਅਤੇ ਕਸਟਮ ਵਿਭਾਗ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ। ਫਿਲਹਾਲ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਈ ਵਾਰ ਗਾਂਜਾ ਫੜਿਆ ਜਾ ਚੁੱਕਾ ਹੈ ਅਤੇ ਇੱਕ ਦਰਜਨ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਅੰਮ੍ਰਿਤਸਰ ਹਵਾਈ ਅੱਡੇ ‘ਤੇ 7 ਕਰੋੜ ਰੁਪਏ ਦਾ ਨਸ਼ਾ ਫੜਿਆ
Published on: May 4, 2025 7:15 am