ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀਆਂ ਦੇ ਮੁੱਦੇ ਉਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਸੀਐਲਜੀ ਦੀ ਹੋਈ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਪੱਸ਼ਟ ਐਲਾਨ ਕੀਤਾ ਹੋਇਆ ਕਿ ਅਸੀਂ ਪੰਜਾਬ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਵਿੱਚ ਅਹਿਮ ਚਰਚਾ ਹੋਈ ਹੈ। ਭਲਕੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿੱਚ ਮੁੱਦਿਆਂ ਨੂੰ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਕੀ ਚਰਚਾ ਹੋਈ ਉਸ ਬਾਰੇ ਮੀਡੀਆ ਵਿੱਚ ਸਾਰੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ, ਭਲਕੇ ਸੈਸ਼ਨ ਵਿੱਚ ਰੱਖਿਆ ਜਾਵੇਗਾ।