ਗੁਰੂਆਂ, ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜੀਹ : ਅਮਨ ਅਰੋੜਾ

Published on: May 4, 2025 5:32 pm

ਪੰਜਾਬ

ਬਠਿੰਡਾ, 4 ਮਈ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਾਡੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਤਰਜੀਹ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਕੁਈਨਜ਼ ਲੈਂਡ ਪੈਲੇਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਪਿੰਡਾਂ ਦੇ ਪਹਿਰੇਦਾਰ’ ਪ੍ਰੋਗਰਾਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਚੀਫ ਵਿੱਪ ਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, 3556 ਨੁਮਾਇੰਦਿਆਂ ਸਮੇਤ 2232 ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਰੱਖਣ ਲਈ ਸਹੁੰ ਵੀ ਚੁਕਾਈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੋਬੰਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖਿਲਾਫ ਸ਼ੁਰੂ ਕੀਤੀ ਇਸ ਜੰਗ ਵਿਚ ਵੀ ਡਟ ਕੇ ਸਾਥ ਦੇਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣਗੇ। ਇਸ ਦੌਰਾਨ ਸ਼੍ਰੀ ਅਰੋੜਾ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ ‘ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ। 

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦਾ ਹਰ ਵਾਸੀ ਚਾਹੁੰਦਾ ਹੈ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਭਲਾਈ ਲਈ ਕ੍ਰਾਂਤੀਕਾਰੀ ਅਤੇ ਫੈਸਲਾਕੁਨ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਮੁੜ ਦਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਤਰਾਸਦੀ ਬਾਰੇ ਸੋਚਦਿਆਂ ਨਸ਼ੇ ਖਿਲਾਫ ਵੱਡੀ ਜੰਗ ਅਤੇ ਨਸ਼ੇ ਦੀ ਚੇਨ ਨੂੰ ਤੋੜਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਸ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਸੂਬਾ ਸਰਕਾਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚੋ ਨਸ਼ਾ ਮੁਕਤ ਕਰਨ ਲਈ ਹਰ ਪਿੰਡ ਵਿਚ ਵਿਲੇਜ਼ ਡਿਫੈਂਸ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਵੀ ਕੀਤੀ ਜਾਣੀ ਹੈ ਤੇ ਸਭਾਵਾਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁਹਿੰਮ ਇਕੱਲੇ ਵਿਅਕਤੀ ਦੀ ਨਹੀਂ ਸਗੋਂ ਪਿੰਡਾਂ, ਸ਼ਹਿਰਾਂ ਦੇ ਹਰ ਬੱਚੇ, ਨੌਜਵਾਨ, ਬਜੁਰਗ ਦੇ ਸਹਿਯੋਗ ਦੀ ਲੋੜ ਹੈ।

ਇਸ ਤੋਂ ਪਹਿਲਾ ਚੀਫ਼ ਵਿੱਪ ਅਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਸੁੱਟਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਵੀ ਆ ਰਹੇ ਹਨ। ਨਸ਼ੇ ਦੇ ਸੌਦਾਗਰਾਂ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾ ਰਹੀਆਂ ਅਤੇ ਉਨ੍ਹਾਂ ਦੇ ਘਰਾਂ ਤੇ ਪੀਲਾ ਪੰਜਾ ਚਲਾ ਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਵਿੱਚ ਗਸਤ ਨੌਜਵਾਨਾਂ ਨੂੰ ਇਸ ਭੈੜੀ ਸੰਗਤ ਵਿੱਚ ਕੱਢਕੇ ਸਿੱਧੇ ਰਸਤੇ ਪਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਲਗਾਤਾਰ ਕੀਤੀ ਜਾ ਰਹੀ ਕਾਰਗੁਜ਼ਾਰੀ ਨੂੰ ਵੀ ਸਾਂਝਾ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਮਹਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਨਵਦੀਪ ਜੀਦਾ, ਐਸਸੀ ਕਾਰਪੋਰੇਸ਼ਨ ਪੰਜਾਬ ਦੇ ਵਾਇਸ ਚੇਅਰਮੈਨ ਸ. ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ, ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ, ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਸੁਰਿੰਦਰ ਸਿੰਘ ਬਿੱਟੂ, ਸਟੇਟ ਜੁਆਇੰਟ ਸੈਕਟਰੀ (ਜਨਰਲ ਵਿੰਗ) ਬਲਜਿੰਦਰ ਕੌਰ ਤੂੰਗਵਾਲੀ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਐਮ.ਐਲ ਜਿੰਦਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।