ਗਲੇਨਡੇਲ, 5 ਮਈ, ਦੇਸ਼ ਕਲਿੱਕ ਬਿਓਰੋ :
ਅਮਰੀਕਾ ਵਿੱਚ ਗੋਲਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਹੁਣ ਫਿਰ ਅਮਰੀਕਾ ਵਿੱਚ ਗੋਲੀਬਾਰੀ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਅਮਰੀਕਾ ਦੇ ਫੀਨਿਕਸ ਵਿੱਚ ਇਹ ਘਟਲਾ ਵਾਪਰੀ। ਇਕ ਰੈਸਟੋਰੈਂਟ ਵਿੱਚ ਗੋਲੀਬਾਰੀ ਕੀਤੀ ਗਈ ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਗਲੇਨਡੇਲ ਪੁਲਿਸ ਦੇ ਅਧਿਕਾਰੀ ਮੋਰੋਨੀ ਨੇ ਦੱਸਿਆ ਕਿ ਪੁਲਿਸ ਨੂੰ ਕੈਮਰੋਨ ਗਿਗਾਂਟੇ ਮੈਰਿਸਕੋਸ ਐਂਡ ਸਟੀਕਹਾਊਸ ਵਿੱਚ ਗੋਲੀਬਾਰੀ ਦੀ ਖਬਰ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪੀੜਤਾਂ ਦੀ ਗਿਣਤੀ ਸਪੱਸ਼ਟ ਨਹੀਂ ਦਸੀ ਜਾ ਸਕਦੀ। ਮੰਨਿਆ ਜਾ ਰਿਹਾ ਹੈ ਕਿ 9 ਲੋਕਾਂ ਨੂੰ ਗੋਲੀ ਮਾਰੀ ਗਈ ਹੈ। ਮੇਂਡੇਜ ਅਨੁਸਾਰ ਪੁਲਿਸ ਦਾ ਮੰਨਣਾ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਲਈ ਇਕ ਸ਼ੂਟਰ ਤੋਂ ਜ਼ਿਆਦਾ ਸਨ।