ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਰਾਸ਼ਟਰੀ

ਕਾਨਪੁਰ, 5 ਮਈ, ਦੇਸ਼ ਕਲਿੱਕ ਬਿਓਰੋ :

ਇਕ ਜੁੱਤਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰ ਜਿਉਂਦ ਜਲ ਗਏ। ਅੱਗ ਉਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਪਹੁੰਚ ਕੇ ਕਾਬੂ ਪਾਇਆ। ਉਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਚਮਨਗੰਜ ਥਾਣਾ ਖੇਤਰ ਦੇ ਪ੍ਰੇਮ ਨਗਰ ਖੇਤਰ ਵਿੱਚ ਇਕ ਜੁੱਤਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ 4 ਮੰਜ਼ਿਲਾਂ ਨੂੰ ਕੁਝ ਹੀ ਮਿੰਟਾਂ ਵਿੱਚ ਆਪਣੇ ਲਪੇਟ ਵਿੱਚ ਲੈ ਲਿਆ। ਘਟਨਾ ਦਾ ਪਤਾ ਚਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਇਮਾਰਤ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਅੰਦਰ ਫਸੇ ਲੋਕ ਬੁਰੀ ਤਰ੍ਹਾਂ ਅੱਗ ਨਾਲ ਝੁਲਸੇ ਗਏ। ਜ਼ਖਮੀ ਹਾਲਤ ਵਿੱਚ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਸਾਰਿਆਂ ਦੀ ਮੌਤ ਹੋ ਗਈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਸਭ ਤੋਂ ਪਹਿਲਾਂ ਬੇਸਮੈਂਟ ਵਿੱਚ ਲੱਗੀ ਫਿਰ ਤੇਜ਼ੀ ਨਾਲ ਫੈਲਦੇ ਹੋਏ ਮਿੰਟਾ ਵਿੱਚ ਹੀ ਇਮਾਰਤ ਦੀ ਉਪਰਲੀ ਮੰਜ਼ਿਲ ਤੱਕ ਪਹੁੰਚ ਗਈ। ਅਜੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਅੱਗ ਕਿਸ ਕਾਰਨ ਲੱਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।