ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਬੰਦੀਆਂ ਤੇ ਯੂਨੀਅਨਾਂ ਨੂੰ ਸਖ਼ਤ ਚੇਤਾਵਨੀ

ਪੰਜਾਬ

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਅਨਾਂ, ਜਥੇਬੰਦੀਆਂ ਵੱਲੋਂ ਸੰਘਰਸ਼ ਦੌਰਾਨ ਰਸਤੇ ਰੋਕਣ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਸਤੇ ਰੋਕ ਕਿ ਸਿਰਫ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…।

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ ਥਾਣਾ ਦਾ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ਘਰਾਂ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।