ਵਿਧਾਨ ਸਭਾ ’ਚ ਬੀ ਬੀ ਐਮ ਬੀ ਦੇ ਮਤੇ ਵਿਰੁੱਧ ਮਤਾ ਪੇਸ਼

Punjab

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮੁੱਦੇ ਉਤੇ ਬੁਲਾਏ ਗਏ ਵਿਸੇਸ਼ ਵਿਧਾਨ ਸਭਾ ਦਾ ਸੈਸ਼ਨ ਅੱਜ ਜਾਰੀ ਹੈ। ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਤਾ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਬੀਬੀਐਮਬੀ ਦੇ ਫੈਸਲੇ ਵਿਰੁੱਧ ਮਤਾ ਪੇਸ਼ ਕੀਤਾ ਗਿਆ, ਇਹ ਵੀ ਮੰਗ ਕੀਤੀ ਕਿ ਬੀ ਬੀ ਐਮ ਬੀ ਦੇ ਪੁਨਰਗਠਨ ਕੀਤਾ ਜਾਵੇ।

ਸੈਸ਼ਨ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੀ ਬੀ ਐਮ ਬੀ ਹੁਣ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਧੱਕੇ ਨਾਲ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਮਤਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀ ਬੀ ਐਮ ਬੀ ਕੋਲ ਪਾਣੀ ਦੀ ਵੰਡ ਕਰਨ ਦਾ ਕੋਈ ਅਧਿਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨਸ਼ਾਨੀਅਤ ਤੌਰ ਉਤੇ ਹਰਿਆਣਾ ਨੂੰ ਪੀਣ ਲਈ ਪਹਿਲਾਂ ਹੀ ਵਾਧੂ ਪਾਣੀ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਵਾਧੂ ਪਾਣੀ ਦੇਣ ਲਈ ਪੰਜਾਬ ਕੋਲ ਇਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਗੈਰ ਕਾਨੂੰਨੀ ਢੰਗ ਨਾਲ ਬੀ ਬੀ ਐਮ ਬੀ ਦੀ ਮੀਟਿੰਗ ਬੁਲਾ ਕੇ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਆਪਣੇ ਹਿੱਸੇ ਦਾ ਪਾਣੀ ਕਿਸੇ ਸੂਬੇ ਨੂੰ ਨਹੀਂ ਦੇਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।