ਮੋਹਾਲੀ ’ਚ ਅਸਟਾਮ ਫਰੋਸ਼ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪੰਜਾਬ

ਮੋਹਾਲੀ, 5 ਮਈ, ਦੇਸ਼ ਕਲਿੱਕ ਬਿਓਰੋ :

ਮੋਹਾਲੀ ਦੇ ਅਸਟਾਮ ਫਰੋਸ਼ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਹਾਣਾ ਵਿਖੇ ਇਕ ਅਸਟਾਮ ਫਰੋਸ਼ ਨਵਚੇਤਨ ਸਿੰਘ ਰਾਣਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ।

ਮੌਕੇ ਉਤੇ ਪਹੁੰਚੇ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਇਸ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਅਸਟਾਮ ਫਰੋਸ਼ ਨਵਚੇਤਨ ਸਿੰਘ ਰਾਣੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਕਰਾਈਮ ਸੀਨ ਉਤੇ ਜਾਂਚ ਦੌਰਾਨ ਇਕ ਰਿਵਾਲਵਰ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਆਧਾਰ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਸ਼ੁਰੂਆਤ ਵਿੱਚ ਖੁਦਕੁਸ਼ੀ ਮੰਨ ਕੇ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।