ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਮਈ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

Published on: May 6, 2025 8:32 pm

ਟ੍ਰਾਈਸਿਟੀ

ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 10.05.2025 ਨੂੰ ਸਾਲ 2025 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅੁਤਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 10.05.2025 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬਲਾਕ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਜਨਤਾ ਇਸ ਲੋਕ ਅਦਾਲਤ ਦਾ ਲਾਭ ਲੈ ਸਕਣ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।